ਜਲੰਧਰ, 21 ਅਕਤੂਬਰ - 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਬਲਟਰਨ ਪਾਰਕ ਦਾ ਦੌਰਾ ਕੀਤਾ ਅਤੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹੀਰੋ ਏਸ਼ੀਅਨ ਚੈਂਪੀਅਨਸ਼ਿਪ ਲਈ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ।ਸੰਸਦ ਮੈਂਬਰ ਹੇਅਰ ਸਟੇਡੀਅਮ ਪਹੁੰਚੇ ਅਤੇ ਮੈਦਾਨਾਂ ਦਾ ਨਿਰੀਖਣ ਕੀਤਾ ਅਤੇ ਤਿਆਰੀਆਂ ਸੰਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।
ਭਾਰਤੀ ਪੁਰਸ਼ ਹਾਕੀ ਟੀਮ ਆਉਣ ਵਾਲੀ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ 2026 ਲਈ ਜਲੰਧਰ ਪਹੁੰਚ ਗਈ ਹੈ ਅਤੇ ਅਭਿਆਸ ਸ਼ੁਰੂ ਹੋ ਗਿਆ ਹੈ। ਹਾਕੀ ਇੰਡੀਆ ਦੇ ਉਪ ਪ੍ਰਧਾਨ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਹੋਣ ਵਾਲਾ ਇਹ ਪਹਿਲਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੈ।
ਸੰਸਦ ਮੈਂਬਰ ਨੇ ਰਾਜ ਵਿਚ ਹਾਕੀ ਦੀ ਸ਼ਾਨ ਨੂੰ ਬਹਾਲ ਕਰਨ ਅਤੇ ਸਥਾਨਕ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸਰਕਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿਚ ਚੋਟੀ ਦੀਆਂ ਏਸ਼ਿਆਈ ਟੀਮਾਂ ਇਕ ਦੂਜੇ ਦੇ ਵਿਰੁੱਧ ਮੁਕਾਬਲਾ ਕਰਨਗੀਆਂ।ਮੈਚ 27 ਅਕਤੂਬਰ ਨੂੰ ਸ਼ੁਰੂ ਹੋਣਗੇ। ਖੇਡ ਅਥਾਰਟੀ ਅਤੇ ਸਥਾਨਕ ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਮੀਤ ਹੇਅਰ ਵਲੋਂ ਬਲਟਰਨ ਪਾਰਕ ਦਾ ਦੌਰਾ
ਜਲੰਧਰ, 21 ਅਕਤੂਬਰ - 'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਬਲਟਰਨ ਪਾਰਕ ਦਾ ਦੌਰਾ ਕੀਤਾ ਅਤੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ...
ਅਜੀਤ ਡੈਸਕ
21-10-2026