21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਹਿਲਾਵਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ

ਚੰਡੀਗੜ੍ਹ, 21 ਅਕਤੂਬਰ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਧਿਆਨ ਵਿਚ ਇਕ ਵੀਡੀਓ...

ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵਲੋਂ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਪੁਲਿਸ ਹੈੱਡ ਕੁਆਟਰ, ਚੰਡੀਗੜ੍ਹ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਪੁਲਿਸ ਹੈੱਡ ਕੁਆਟਰ, ਚੰਡੀਗੜ੍ਹ ਨੂੰ ਭੇਜੇ ਪੱਤਰ ਅਨੁਸਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਧਿਆਨ ਵਿਚ ਇਕ ਵੀਡੀਓ ਆਈ ਸੀ, ਜਿਸ ਵਿਚ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਵਲੋਂ ਮਹਿਲਾਵਾਂ ਪ੍ਰਤੀ ਇਤਰਾਜ਼ਯੋਗ, ਅਪਮਾਨਜਨਕ ਅਤੇ ਅਣਉਚਿਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਵੀਡੀਓ ਵਿਚ ਵਰਤੀ ਗਈ ਅਜਿਹੀ ਸ਼ਬਦਾਵਲੀ ਮਹਿਲਾਵਾਂ ਦੇ ਮਾਣ-ਸਨਮਾਨ ਅਤੇ ਸਮਾਜਿਕ ਪ੍ਰਤਿਸ਼ਠਾ ਨੂੰ ਠੇਸ ਪਹੁੰਚਾਉਣ ਵਾਲੀ ਹੈ। ਇਸ ਤਰ੍ਹਾਂ ਦੀ ਭਾਸ਼ਾ ਨਾ ਸਿਰਫ਼ ਮਹਿਲਾਵਾਂ ਪ੍ਰਤੀ ਅਪਮਾਨਜਨਕ ਰਵੱਈਏ ਨੂੰ ਉਤਸ਼ਾਹਿਤ ਕਰ ਸਕਦੀ ਹੈ, ਸਗੋਂ ਸਮਾਜ ਵਿਚ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਸਮਾਨਤਾ ਦੀ ਭਾਵਨਾ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ
ਇਸ ਲਈ ਕਮਿਸ਼ਨ ਵਲੋਂ ਮਹਿਲਾਵਾਂ ਦੇ ਮਾਣ-ਸਨਮਾਨ ਦੀ ਰਾਖੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ, ਪ੍ਰਾਪਤ ਵੀਡੀਓ ਤੇ "ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001" ਤਹਿਤ ਸੋ-ਮੋਟੋ ਲੈਂਦੇ ਹੋਏ ਪ੍ਰਾਪਤ ਵੀਡੀਓ ਆਪ ਨੂੰ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਇਸ ਵੀਡੀਓ ਦੇ ਸੰਬੰਧ ਵਿਚ ਮਾਮਲੇ ਦੀ ਪੜਤਾਲ/ਕਾਰਵਾਈ ਕਿਸੇ ਸੁਪਰਡੰਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਪਾਸੋਂ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਦੀ ਈਮੇਲ ਰਾਹੀਂ ਮਿਤੀ 23.10.2026 ਤੱਕ ਭੇਜਣ ਲਈ ਲਿਖਿਆ ਗਿਆ ਸੀ।
ਇਸ ਸਬੰਧੀ ਮਾਨਯੋਗ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਪ ਨੂੰ ਪਹਿਲਾਂ ਭੇਜੇ ਪੱਤਰ ਦੀ ਲਗਾਤਾਰਤਾ ਵਿਚ ਲਿਖਿਆ ਜਾਂਦਾ ਹੈ ਕਿ ਸੰਬੰਧਿਤ ਇਨਕੁਆਰੀ ਅਫ਼ਸਰ ਨੂੰ ਹਦਾਇਤ ਕੀਤੀ ਜਾਵੇ ਕਿ ਇਸ ਮਾਮਲੇ ਸੰਬੰਧੀ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਅਤੇਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਨੂੰ ਲੈ ਕੇ ਮਿਤੀ 23.10.2026 ਨੂੰ ਸਵੇਰੇ 11.00 ਵਜੇ ਕਮਿਸ਼ਨ ਵਿਖੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ।

ਪਿਛਲੀ ਖ਼ਬਰ ਫ਼ਰੀਦਕੋਟ 'ਚ ਫਲਿੱਪਕਾਰਟ ਦੇ ਕਰਮਚਾਰੀ ਤੋਂ 4.5 ਲੱਖ ਦੀ ਲੁੱਟ ਅਗਲੀ ਖ਼ਬਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ