ਜੈਂਤੀਪੁਰ (ਅੰਮ੍ਰਿਤਸਰ), 21 ਅਕਤੂਬਰ (ਭੁਪਿੰਦਰ ਸਿੰਘ ਗਿੱਲ) - ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂ ਨੰਗਲ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀਂ ਦੀ ਛਤਰ ਸਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਡਾ ਤਲਵੰਡੀ ਖੁੰਮਣ ਵਿਖੇ ਪੁੱਜਾ। ਸਰਪੰਚ ਰਘਬੀਰ ਸਿੰਘ ਸੰਧੂ ਤੇ ਸਮੂਹ ਪੰਚਾਇਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜਾਂ ਪਿਆਰਿਆਂ ਨੂੰ ਸਿਰਪਾਉ ਭੇਟ ਕੀਤੇ ਗਏ ਜਦਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਪਕਵਾਨਾ ਦੇ ਲੰਗਰ ਲਗਾਏ ਗਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।
ਤਾਜ਼ਾ ਖ਼ਬਰਾਂ
Free
ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ 'ਤੇ ਭਰਵਾਂ ਸਵਾਗਤ
ਜੈਂਤੀਪੁਰ (ਅੰਮ੍ਰਿਤਸਰ), 21 ਅਕਤੂਬਰ (ਭੁਪਿੰਦਰ ਸਿੰਘ ਗਿੱਲ) - ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂ ਨੰਗਲ ਵਿਖੇ ਜਨਮ...
ਅਜੀਤ ਡੈਸਕ
21-10-2026