21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿੱਤ ਮੰਤਰੀ ਖ਼ਿਲਾਫ਼ ਮੀਟਰ ਰੀਡਰਾਂ ਨੇ ਰਾਤ ਨੂੰ ਕੱਢਿਆ ਰੋਸ ਮਾਰਚ

ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ)-ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਬਾਅਦ ...

ਅਜੀਤ ਡੈਸਕ 21-10-2026

ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ)-ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਬਾਅਦ ਰਾਤ ਸਮੇਂ ਦਿੜ੍ਹਬਾ ਦੇ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਵਾਰ-ਵਾਰ ਜ਼ੁਬਾਨੀ ਭਰੋਸੇ ਮਿਲਣ ਦੇ ਬਾਵਜੂਦ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦਾ ਮਸਲਾ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਨੀਤੀ-2026 ਤਹਿਤ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਲਈ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲਿਖਤੀ ਫ਼ੈਸਲਾ ਨਹੀਂ ਹੁੰਦਾ, ਉਦੋਂ ਤੱਕ ਪੱਕਾ ਮੋਰਚਾ ਅਤੇ ਸੰਘਰਸ਼ ਜਾਰੀ ਰਹੇਗਾ।

ਪਿਛਲੀ ਖ਼ਬਰ ਮੀਟਰ ਰੀਡਰਾਂ ਨੇ ਰਾਤ ਨੂੰ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਪ੍ਰਧਾਨ ਚੁਣੇ ਗਏ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ