ਲੁਧਿਆਣਾ, 22 ਅਕਤੂਬਰ (ਰੂਪੇਸ਼ ਕੁਮਾਰ) - ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਾਰੇ ਗਏ ਰਾਹੁਲ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨਾਲ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦੁੱਖ ਸਾਂਝਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਮਾੜੇ ਹਾਲਾਤਾਂ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੁਧਿਆਣਾ ਵਿਚ ਬਿਨਾਂ ਜਾਂਚ ਵੱਡੀ ਗਿਣਤੀ 'ਚ ਲੋਕਾਂ ਦੇ ਹਥਿਆਰਾਂ ਦੇ ਲਾਇਸੈਂਸ ਬਣਾਏ ਗਏ ਹਨ। ਘਟਨਾ ਬਾਰੇ ਬਿੱਟੂ ਨੇ ਕਿਹਾ ਕਿ ਜੇਕਰ ਘਟਨਾ ਵਜੋਂ ਫਾਇਰਿੰਗ ਹੁੰਦੀ, ਤਾਂ ਇਕ ਤੋਂ ਵੱਧ ਕਿਵੇਂ ਗੋਲੀਆਂ ਚਲਦੀਆਂ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਜਿੰਮੇਵਾਰ ਵੱਡੀ ਗਿਣਤੀ ਵਿਚ ਬਣੇ ਬੇਤਰਤੀਬ ਹਥਿਆਰਾਂ ਦੇ ਲਾਇਸੈਂਸ ਵੀ ਹਨ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।