ਰਾਮਾਂ ਮੰਡੀ (ਬਠਿੰਡਾ), 22 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਜਲਘਰ ਦੀ ਪਾਣੀ ਵਾਲੀ ਡੱਗੀ ਵਿਚੋਂ ਬੀਤੀ ਦੇਰ ਰਾਤ ਇਕ ਵਿਆਹੁਤਾ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਰਾਮਾਂ ਪੁਲਿਸ ਦੀ ਹਾਜ਼ਰੀ ਵਿਚ ਹੈਲਪ ਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਦੀ ਟੀਮ ਵਲੋਂ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ।
ਇਸ ਤੋਂ ਬਾਅਦ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਤਲਵੰਡੀ ਸਾਬੋ ਦੀ ਮੋਰਚਰੀ ਵਿਚ ਰਖਵਾਇਆ ਗਿਆ। ਮ੍ਰਿਤਕਾ ਦੀ ਪਛਾਣ ਰਾਮਾਂ ਮੰਡੀ ਦੀ ਵਸਨੀਕ ਵਜੋਂ ਦੱਸੀ ਜਾ ਰਹੀ ਹੈ। ਰਾਮਾਂ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।