23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ- ਕਾਹਲਵਾਂ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)- ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗਾ।

ਅਜੀਤ ਡੈਸਕ 23-10-2026

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਤਹਿਤ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸਿੱਖ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਪ੍ਰਸ਼ਾਸਕੀ ਸੇਵਾਵਾਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ 25 ਅਕਤੂਬਰ ਤੋਂ ਬਦਲੇਗਾ ਆਦਮਪੁਰ- ਮੁੰਬਈ ਇੰਡੀਗੋ ਉਡਾਣ ਦਾ ਸਮਾਂ ਅਗਲੀ ਖ਼ਬਰ ਮੰਨੀਆਂ ਗਈਆਂ ਪਰਵਿੰਦਰ ਝੋਟਾ ਦੇ ਪਰਿਵਾਰ ਵਲੋਂ ਸੌਂਪੀਆਂ ਬਹੁਤੀਆਂ ਮੰਗਾਂ