23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੁਲਿਸ ਉਪਰ ਫਾਇਰਿੰਗ ਕਰਨ ਵਾਲਾ ਨੌਜਵਾਨ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖਮੀ, ਇਕ ਫ਼ਰਾਰ

ਤਰਨਤਾਰਨ, ਅਕਤੂਬਰ (ਹਰਿੰਦਰ ਸਿੰਘ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ....

ਅਜੀਤ ਡੈਸਕ 23-10-2026

ਤਰਨਤਾਰਨ, ਅਕਤੂਬਰ (ਹਰਿੰਦਰ ਸਿੰਘ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ ਹੈ, ਜਦਕਿ ਇਕ ਨੌਜਵਾਨ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਜ਼ਖਮੀ ਬਦਮਾਸ਼ ਨੂੰ ਪੁਲਿਸ ਪਾਰਟੀ ਵਲੋਂ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ.ਨਵਦੀਪ ਭੱਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ 2 ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਸ਼ੱਕੀ ਨੌਜਵਾਨਾਂ ਵਲੋਂ ਪੁਲਿਸ ਪਾਰਟੀ ਉਪਰ ਫਾਇਰਿੰਗ ਕਰ ਦਿੱਤੀ ਗਈ ਅਤੇ ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ, ਜਿਸ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਜਦਕਿ ਉਸਦਾ ਸਾਥੀ ਉਥੋਂ ਫ਼ਰਾਰ ਹੋ ਗਿਆ।

ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਫਤਿਆਬਾਦ ਵਜੋਂ ਹੋਈ ਹੈ, ਜਿਸ ਨੇ ਪੁੱਛਗਿੱਛ ਦੌਾਰਨ ਦੱਸਿਆ ਕਿ ਪਿਛਲੇ ਸਮੇਂ ਜੋ ਗੋਇੰਦਵਾਲ ਸਾਹਿਬ ਇਲਾਕੇ ਦੇ ਆਸ-ਪਾਸ ਫਾਈਰਿੰਗ ਦੀਆਂ ਵਾਰਦਾਤਾਂ ਹੋਈਆਂ ਹਨ, ਉਸ ਵਲੋਂ ਅਤੇ ਉਸਦੇ ਸਾਥੀਆਂ ਵਲੋਂ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਗੋਇੰਦਵਾਲ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਫਰਾਰ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਗਰ ਕੀਰਤਨ ਵਾਲੇ ਰੂਟ ‘ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ