23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰਜਵਾਹੇ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਭਵਾਨੀਗੜ੍ਹ (ਸੰਗਰੂਰ), 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਕਾਲਾਝਾੜ ਟੋਲ ਪਲਾਜਾ ਨੇੜੇ ਇਕ ਰਜਵਾਹੇ ਵਿਚ...

ਅਜੀਤ ਡੈਸਕ 23-10-2026

ਭਵਾਨੀਗੜ੍ਹ (ਸੰਗਰੂਰ), 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਕਾਲਾਝਾੜ ਟੋਲ ਪਲਾਜਾ ਨੇੜੇ ਇਕ ਰਜਵਾਹੇ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਪੁਲਿਸ ਨੂੰ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਸਿਆਣਾ ਥਾਣੇ ਅਧੀਨ ਪੈਂਦੇ ਪਿੰਡ ਡਕਾਲਾ ਦਾ ਵਾਸੀ ਨੌਜਵਾਨ ਨਵਾਬ ਖਾਨ ਪੁੱਤਰ ਦਰਸ਼ਨ ਖਾਨ, ਜਿਸ ਨੂੰ ਕਥਿਤ ਤੌਰ ਤੇ ਕੁਝ ਨੌਜਵਾਨਾਂ ਵਲੋਂ ਅਗਵਾ ਕਰਕੇ ਉਸ ਦਾ ਕਤਲ ਕਰਕੇ ਇਕ ਗੱਡੀ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਹੱਦ ਵਿਚ ਪੈਂਦੇ ਕਾਲਾਝਾੜ ਟੋਲ ਪਲਾਜਾ ਨੇੜੇ ਪੈਂਦੇ ਰਜਵਾਹੇ ਵਿਚ ਸੁੱਟ ਕੇ ਫ਼ਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਦੀ ਸੂਚਨਾ ਕਿਸੇ ਰਾਹਗੀਰ ਵਲੋਂ ਦੇਣ ਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰਦਿਆਂ ਮੌਕੇ ਤੇ ਪਹੁੰਚੇ ਤਾਂ ਪੁਲਿਸ ਕਾਰਵਾਈ ਦੌਰਾਨ ਪਤਾ ਲੱਗਿਆ ਕਿ ਨਵਾਬ ਖਾਨ ਜੋ ਡਕਾਲਾ ਦੇ ਰਹਿਣ ਵਾਲਾ ਸੀ, ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰਕੇ ਉਸ ਨੂੰ ਕਤਲ ਕਰਕੇ ਕਾਰ ਰਾਹੀਂ ਇਥੇ ਸੁੱਟ ਗਏ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਕਤਲ ਦੀ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਕਾਰਨ ਪੁਲਿਸ ਨੂੰ ਇਹ ਕਤਲ ਦਾ ਡਕਾਲਾ ਵਿਚ ਹੋਣ ਸਬੰਧੀ ਪਤਾ ਲੱਗਿਆ। ਇਹ ਵੀ ਪਤਾ ਲੱਗਿਆ ਹੈ ਕਿ ਨੌਜਵਾਨ ਦੇ ਪਰਿਵਾਰ ਨੇ ਨੌਜਵਾਨ ਦੇ ਅਗਵਾ ਹੋਣ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਪਸਿਆਣਾ ਪੁਲਿਸ ਨਾਲ ਸੰਪਰਕ ਕਰਕੇ ਲਾਸ਼ ਸਬੰਧੀ ਜਾਣਕਾਰੀ ਦੇ ਦਿੱਤੀ ਹੈ। ਡੀ. ਐਸ. ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਸਿਆਣਾ ਥਾਣਾ ਵਿਖੇ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਡਕਾਲਾ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਪਰਵਿੰਦਰ ਸਿੰਘ ਚੋਟਾ ਮਾਮਲਾ: ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨੀਆਂ- ਆਈ.ਏ.ਐੱਸ.