ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਸਰਹੱਦ ਪਾਰ ਅਤੇ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫ਼ਿਰੋਜ਼ਪੁਰ ਰੇਂਜ ਨੇ ਦੋ ਮੁਲਜ਼ਮਾਂ ਨੂੰ 14 ਕਿਲੋ 965 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਪ੍ਰਾਪਤ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਡੀ.ਐਸ.ਪੀ. ਪ੍ਰਿਥੀਪਾਲ ਸਿੰਘ ਦੀ ਨਿਗਰਾਨੀ ਹੇਠ ਅਤੇ ਐਸ.ਆਈ. ਸਤਪਾਲ ਸਿੰਘ ਦੀ ਅਗਵਾਈ ਵਿਚ ਕਾਰਵਾਈ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਈਮਨ ਸਿੰਘ ਉਰਫ਼ ਸੇਮਲ ਅਤੇ ਹਰਭਜਨ ਸਿੰਘ ਉਰਫ਼ ਬੱਬੂ, ਦੋਵੇਂ ਵਾਸੀ ਪਿੰਡ ਛਾਂਗਾ ਰਾਏ ਹਿਠਾੜ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਮੋਟਰਸਾਈਕਲ ਰਾਹੀਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਅਤੇ ਸਪਲਾਈ ਕਰਦੇ ਸਨ। ਇਸ ਸੰਬੰਧੀ ਥਾਣਾ ਐੱਸ.ਏ.ਐੱਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਹੈਰੋਇਨ ਦੀ ਸਪਲਾਈ ਦੇ ਸਰੋਤਾਂ, ਵਿੱਤੀ ਲੈਣ-ਦੇਣ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਹੋਰ ਗ੍ਰਿਫ਼ਤਾਰੀਆਂ ਹੋਣ ਦੀ ਵੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਫ਼ਿਰੋਜ਼ਪੁਰ ਏ.ਐਨ.ਟੀ.ਐਫ਼. ਦੀ ਵੱਡੀ ਕਾਰਵਾਈ, 15 ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਸਰਹੱਦ ਪਾਰ ਅਤੇ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫ਼ਿਰੋਜ਼ਪੁਰ ਰੇਂਜ ਨੇ ਦੋ ਮੁਲਜ਼ਮਾਂ ਨੂੰ 14 ਕਿਲੋ 965 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਅਜੀਤ ਡੈਸਕ
24-10-2026