24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਬੱਸ ਰਵਾਨਾ

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਓਡਰ ਤੋਂ...

ਅਜੀਤ ਡੈਸਕ 24-10-2026

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਓਡਰ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਦੇ ਦਰਸ਼ਨਾਂ ਲਈ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਪਿੰਡ ਓਡਰ ਤੋਂ ਬੱਸ ਰਾਹੀਂ ਰਵਾਨਾ ਹੋਇਆ। ਗੁਲਜਾਰ ਸਿੰਘ ਫੌਜੀ ਬਲਾਕ ਸੰਮਤੀ ਮੈਂਬਰ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਆਦਿ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਵਾਨਗੀ ਮੌਕੇ ਇਲਾਕੇ ਵਿਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਵਤਾਰ ਸਿੰਘ ਲਾਲੀ ਨੇ ਕਿਹਾ ਕਿ ਕਿ ਤੀਰਥ ਯਾਤਰਾ ਯੋਜਨਾ ਰਾਹੀਂ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਪੰਜਾਬ ਸਰਕਾਰ ਵਲੋਂ ਯਾਤਰਾ ਦੌਰਾਨ ਯਾਤਰੀਆਂ ਲਈ ਆਵਾਜਾਈ ਰਹਿਣ ਸਹਿਣ ਅਤੇ ਖਾਣ ਪੀਣ ਸਮੇਤ ਸਾਰੀਆਂ ਜਰੂਰੀ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਆਰਾਮ ਨਾਲ ਯਾਤਰਾ ਕਰ ਸਕਣ। 

ਪਿਛਲੀ ਖ਼ਬਰ ਦੂਜੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਲੁਧਿਆਣਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਛਾਪੇਮਾਰੀ, 50 ਦੇ ਕਰੀਬ ਲੋਕ ਲਏ ਹਿਰਾਸਤ ਚ