24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ ਇਸ ਸਾਲ 800 ਕਰੋੜ ਰੁਪਏ ਤੋਂ ਵੱਧ ਦੀਆਂ ਮਸ਼ੀਨਾਂ ਦਿੱਤੀਆਂ - ਬਲਤੇਜ ਪੰਨੂ

ਚੰਡੀਗੜ੍ਹ, 24 ਅਕਤੂਬਰ - ਦਿੱਲੀ ’ਚ ਧੂੰਆਂ ਪਹੁੰਚਣ ਦੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਦਾਅਵਿਆਂ ’ਤੇ ਆਪ ਆਗੂ...

ਅਜੀਤ ਡੈਸਕ 24-10-2026

ਚੰਡੀਗੜ੍ਹ, 24 ਅਕਤੂਬਰ - ਦਿੱਲੀ ’ਚ ਧੂੰਆਂ ਪਹੁੰਚਣ ਦੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਦਾਅਵਿਆਂ ’ਤੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਨਜਿੰਦਰ ਸਿੰਘ ਸਿਰਸਾ ਪੰਜਾਬ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਲੱਗੇ ਹਨ।ਪਿਛਲੇ ਸਾਲ ਪੰਜਾਬ ਨੇ ਪਰਾਲੀ ਸਾੜਨ ’ਤੇ 80% ਤੱਕ ਕਾਬੂ ਪਾਇਆ ਹੈ।ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ ਇਸ ਸਾਲ 800 ਕਰੋੜ ਰੁਪਏ ਤੋਂ ਵੱਧ ਦੀਆਂ ਮਸ਼ੀਨਾਂ ਦਿੱਤੀਆਂ ਹਨ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਨੂੰ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੋ, ਦੇਸ਼ ਦੇ ਅੰਨ ਭੰਡਾਰ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ।

ਪਿਛਲੀ ਖ਼ਬਰ ਚੋਣ ਕਮਿਸ਼ਨ ਦੇ ਕੰਮਕਾਜ ਵਿਚ ਕਥਿਤ ਸੰਸਥਾਗਤ ਕਮੀਆਂ ਦੀ ਜਾਂਚ ਲਈ, ਸੁਪਰੀਮ ਕੋਰਟ ਚ ਜਨਹਿਤ ਪਟੀਸ਼ਨ ਦਾਇਰ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 10 ਓਵਰਾਂ ਬਾਅਦ ਨਿਊਜ਼ੀਲੈਂਡ 66/3