ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਥਾਨਕ ਡਾਬਾ ਇਲਾਕੇ ਵਿਚ ਅੱਜ ਦਿਨ ਦਿਹਾੜੇ ਇਕ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਪਹਿਲਾਂ ਇਹਨਾਂ ਕਾਤਲਾਂ ਵਲੋਂ ਉਸ ਦਾ ਇਕ ਹੱਥ ਦਾਤਰ ਨਾਲ ਵੱਢਦਿੱਤਾ ਗਿਆ । ਵਾਰਦਾਤ ਤੋਂ ਬਾਅਦ ਹਮਲਾਵਰ ਕੱਟਿਆ ਹੋਇਆ ਹੱਥ ਇਕ ਲਿਫ਼ਾਫ਼ੇ ਵਿਚ ਪਾ ਕੇ ਸਤਿਗੁਰੂ ਨਗਰ ਦੀ ਗਲੀ ਨੰਬਰ 9 ਸਥਿਤ ਰਾਣਾ ਕਰਿਆਨਾ ਦੀ ਦੁਕਾਨ 'ਤੇ ਸੁੱਟ ਕੇ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਵਿਅਕਤੀ ਦਾ ਕਤਲ
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਥਾਨਕ ਡਾਬਾ ਇਲਾਕੇ ਵਿਚ ਅੱਜ ਦਿਨ ਦਿਹਾੜੇ ਇਕ ਵਿਅਕਤੀ ਦਾ...
ਅਜੀਤ ਡੈਸਕ
24-10-2026