24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ੀਰਕਪੁਰ 'ਚ ਮੈਡੀਕਲ ਸਟੋਰਾਂ 'ਤੇ ਐਫ.ਡੀ.ਏ. ਤੇ ਪੁਲਿਸ ਦੀ ਅਚਨਚੇਤ ਛਾਪੇਮਾਰੀ, ਇਕ ਦੁਕਾਨ ਕਰਵਾਈ ਬੰਦ

ਜ਼ੀਰਕਪੁਰ, 24 ਅਕਤੂਬਰ- ਜ਼ੀਰਕਪੁਰ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ....

ਅਜੀਤ ਡੈਸਕ 24-10-2026

ਜ਼ੀਰਕਪੁਰ, 24 ਅਕਤੂਬਰ- ਜ਼ੀਰਕਪੁਰ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਅਤੇ ਪੁਲਿਸ ਦੀਆਂ ਟੀਮਾਂ ਨੇ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਮੈਡੀਕਲ ਸਟੋਰਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਦੌਰਾਨ ਦਵਾਈਆਂ ਦੇ ਸਟਾਕ, ਲਾਇਸੈਂਸ ਅਤੇ ਵਿਕਰੀ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਮਿਲਣ 'ਤੇ ਇਕ ਮੈਡੀਕਲ ਸਟੋਰ ਬੰਦ ਕਰਵਾ ਦਿੱਤਾ ਗਿਆ।

ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਰੋਕਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਦਵਾਈਆਂ ਦੀ ਖਰੀਦ-ਵੇਚ ਦਾ ਪੂਰਾ ਰਿਕਾਰਡ ਰੱਖਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜਾਂਚ ਮੁਹਿੰਮ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਤੇਜ਼ ਤੂਫ਼ਾਨ ਤੇ ਬਾਰਿਸ਼ ਨਾਲ ਝੋਨੇ ਦੀਆਂ ਪੱਕੀਆਂ ਫ਼ਸਲਾਂ ਧਰਤੀ "ਤੇ ਵਿਛੀਆਂ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਕਸਬਾ ਚੋਗਾਵਾਂ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਕਰਵਾਈ ਗਈ