24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਹਵਾਈ ਅੱਡਾ ਰਾਜਾਸਾਂਸੀ ਰੰਗ ਬਰੰਗੇ ਫੁੱਲਾਂ ਨਾਲ ਸਜਾਇਆ

ਰਾਜਾਸਾਂਸੀ (ਅੰਮ੍ਰਿਤਸਰ), 24 ਅਕਤੂਬਰ (ਹਰਦੀਪ ਸਿੰਘ ਖੀਵਾ)- ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ...

ਅਜੀਤ ਡੈਸਕ 24-10-2026

ਰਾਜਾਸਾਂਸੀ (ਅੰਮ੍ਰਿਤਸਰ), 24 ਅਕਤੂਬਰ (ਹਰਦੀਪ ਸਿੰਘ ਖੀਵਾ)- ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ। ਹਵਾਈ ਅੱਡਾ ਦੇ ਯਾਤਰੀ ਹਾਲ ਵਿਚ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮਾਡਲ ਅਤੇ ਚੌਥੇ ਪਾਤਸ਼ਾਹ ਸ੍ਰੀ ਰਾਮਦਾਸ ਸਾਹਿਬ ਜੀ ਦੇ ਸਰੂਪ (ਤਸਵੀਰ) ਨੂੰ ਰੰਗ ਬਰੰਗੇ ਫੁੱਲਾਂ ਨਾਲ ਸਜਾਇਆ ਗਿਆ।

ਇਸ ਤੋਂ ਇਲਾਵਾ ਹਵਾਈ ਅੱਡੇ ਦੇ ਅੰਦਰ ਪ੍ਰਵੇਸ਼ ਕਰਨ ਅਤੇ ਯਾਤਰੀਆਂ ਦੇ ਬਾਹਰ ਆਉਣ ਵਾਲੇ ਗੇਟ ਅਤੇ ਹੋਰ ਵੱਖ-ਵੱਖ ਖੇਤਰ ਫੁੱਲਾਂ ਨਾਲ ਸਜਾਏ ਗਏ। ਦੇਸ਼ ਵਿਦੇਸ਼ਾਂ ਤੋਂ ਏਥੇ ਪੁੱਜਣ ਵਾਲੇ ਯਾਤਰੀ ਫੁੱਲਾਂ ਨਾਲ ਸੱਜੇ ਹਵਾਈ ਅੱਡੇ ਦੇ ਮਨਮੋਹਕ ਦਿ੍ਸ਼ ਨੂੰ ਵੇਖ ਕੇ ਪ੍ਰਸੰਨ ਹੋ ਰਹੇ ਸਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਮੂਹਰੇ ਨਤਮਸਤਕ ਹੋਏ। ਹਵਾਈ ਅੱਡੇ 'ਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਨਿਭਾਅ ਰਹੇ ਪ੍ਭਲੀਨ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ ਦੇ ਹਵਾਈ ਅੱਡੇ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਗੁਰਦੁਆਰਾ ਮੰਜੀ ਸਾਹਿਬ ਨੂੰ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿਤਸਰ ਦੇ ਅਧੀਨ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸਹਿਯੋਗ ਨਾਲ ਸਵਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਮੌਕੇ ਹਰ ਸਾਲ ਨਿਭਾਈ ਜਾਂਦੀ ਹੈ।

ਸੇਵਾਦਾਰ ਪ੍ਭਲੀਨ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ 'ਤੇ ਫੁੱਲਾਂ ਦੀ ਸਜਾਵਟ ਕਰਨ 30 ਵਿਸ਼ੇਸ਼ ਕਾਰੀਗਰਾਂ ਅਤੇ 50 ਸੇਵਾਦਾਰ ਪ੍ਰੇਮੀਆਂ ਵਲੋਂ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਫੁੱਲਾਂ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨਾਲ ਸਜਾਵਟ ਕੀਤੀ ਜਾਂਦੀ ਹੈ ਇਹ ਉਹੀ ਫੁੱਲ ਹਨ। ਉਨ੍ਹਾਂ ਦੱਸਿਆ ਕਿ ਕਰੀਬ 20-25 ਕਿਸਮ ਦੇ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ ਅਤੇ ਇਹ ਫ਼ੁੱਲ ਨੈਸ਼ਨਲ ਅਤੇ ਇੰਟਰਨੈਸ਼ਨਲ ਹਨ। ਇਹ ਫ਼ੁੱਲ ਇੰਡੀਆ ਤੋਂ ਇਲਾਵਾ ਯੂਰਪੀਅਨ, ਅਫਰੀਕਨ, ਥਾਈਲੈਂਡ, ਬੈਕਾਂਕ ਆਦਿ ਦੇਸ਼ਾਂ ਤੋਂ ਮੰਗਵਾਏ ਗਏ ਹਨ।

ਪਿਛਲੀ ਖ਼ਬਰ ਥਾਣਾ ਬਿਆਸ ਦੀ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਦੋ ਮੁਲਜ਼ਮ ਕੀਤੇ ਕਾਬੂ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਦਲਜੀਤ ਸਿੰਘ (ਰਾਜੂ) ਨੂੰ ਕਪੂਰਥਲਾ ਤੋਂ ਜ਼ਿਲ੍ਹਾ ਇੰਚਾਰਜ ਨਿਯੁਕਤ