25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਰੰਪ ਦੀਆਂ ਮੱਧਕਾਲੀ ਚੋਣ ਰੈਲੀਆਂ ’ਚ ਛਾਇਆ ‘ਆਪ੍ਰੇਸ਼ਨ ਸੰਧੂਰ’

ਵਾਸ਼ਿੰਗਟਨ, 24 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ‘ਆਪ੍ਰੇਸ਼ਨ ਸੰਧੂਰ’ ਦਾ ਜ਼ਿਕਰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਵੀ ਹੋਣ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰੀ ਟੈਰਿਫ ...

ਅਜੀਤ ਡੈਸਕ 25-10-2026

ਵਾਸ਼ਿੰਗਟਨ, 24 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ‘ਆਪ੍ਰੇਸ਼ਨ ਸੰਧੂਰ’ ਦਾ ਜ਼ਿਕਰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਵੀ ਹੋਣ ਲੱਗਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰੀ ਟੈਰਿਫ ਲਗਾਉਣ ਦੀ ਧਮਕੀ ਦੇ ਕੇ ਦੋ ਪ੍ਰਮਾਣੂ ਸ਼ਕਤੀ ਸੰਪੰਨ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਨੂੰ ਜੰਗ ਵਧਾਉਣ ਤੋਂ ਰੋਕਿਆ ਸੀ। ਟਰੰਪ ਨੇ ਸ਼ੁੱਕਰਵਾਰ ਨੂੰ ਫਲੋਰੀਡਾ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਕ ਵਾਰ ਫਿਰ ਇਸ ਗੱਲ ਦਾ ਸਿਹਰਾ ਆਪਣੇ ਸਿਰ ਬੰਨ੍ਹਿਆ ਕਿ ਉਨ੍ਹਾਂ ਭਾਰੀ ਟੈਰਿਫ ਲਗਾਉਣ ਦੀ ਧਮਕੀ ਦੇ ਕੇ ਪਿਛਲੇ ਸਾਲ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਨੂੰ ਹੋਰ ਵਧਣ ਤੋਂ ਰੋਕਿਆ ਸੀ।

ਟਰੰਪ ਨੇ ਆਪਣੀਆਂ ਕਥਿਤ ਕੂਟਨੀਤਕ ਕੋਸ਼ਿਸ਼ਾਂ ਦੇ ਬਾਵਜੂਦ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਵੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅੱਠ ਜੰਗਾਂ ਖ਼ਤਮ ਕਰਵਾਈਆਂ ਹਨ। ਕੀ ਮੈਨੂੰ ਨੋਬਲ ਪੁਰਸਕਾਰ ਮਿਲਿਆ? ਨਹੀਂ।” ਭਾਰਤ ਨੇ ਟਰੰਪ ਦੇ ਇਸ ਦਾਅਵੇ ਨੂੰ ਵਾਰ-ਵਾਰ ਰੱਦ ਕੀਤਾ ਹੈ ਕਿ ਉਨ੍ਹਾਂ ਨਵੀਂ ਦਿੱਲੀ ਤੇ ਇਸਲਾਮਾਬਾਦ ਵਿਚਾਲੇ ਜੰਗਬੰਦੀ ਕਰਵਾਈ ਸੀ। ਭਾਰਤ ਦਾ ਕਹਿਣਾ ਹੈ ਕਿ ਫ਼ੌਜੀ ਕਾਰਵਾਈ ਰੋਕਣ ਸਬੰਧੀ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਸਿੱਧੇ ਤੌਰ ’ਤੇ ਹੋਇਆ ਸੀ। ਭਾਰਤ ਦੇ ਪੱਖ ਅਨੁਸਾਰ, ਅੱਤਵਾਦੀਆਂ ਦੇ ਅਹਿਮ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੀ ਬੇਨਤੀ ’ਤੇ 10 ਮਈ ਨੂੰ ਫ਼ੌਜੀ ਕਾਰਵਾਈ ਰੋਕ ਦਿੱਤੀ ਗਈ ਸੀ।

ਪਿਛਲੀ ਖ਼ਬਰ ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ: ਮੁੰਬਈ ਪੁਲਿਸ ਵਲੋਂ ਸੂਰਤ ਤੋਂ ਹਥਿਆਰ ਬਰਾਮਦ ਅਗਲੀ ਖ਼ਬਰ ਫਿਲੀਪੀਨਜ਼ ’ਚ 2 ਜਹਾਜ਼ਾਂ ਦੀ ਟੱਕਰ-4 ਪਾਇਲਟਾਂ ਦੀ ਮੌਤ