ਨਵੀਂ ਦਿੱਲੀ, 25 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਮੋਦੀ ਸਰਕਾਰ ਨੇ 'ਆਪ੍ਰੇਸ਼ਨ ਟ੍ਰਾਈਡੈਂਟ' ਰਾਹੀਂ ਨਸ਼ਿਆਂ ਵਿਰੁੱਧ ਇਕ ਹੋਰ ਜ਼ਬਰਦਸਤ ਵਾਰ ਕੀਤਾ ਹੈ। ਸਾਡੀਆਂ ਏਜੰਸੀਆਂ ਨੇ 23 ਅਕਤੂਬਰ ਨੂੰ ਅਸਾਮ, ਮਿਜ਼ੋਰਮ ਅਤੇ ਮਨੀਪੁਰ ਵਿਚ 38 ਥਾਵਾਂ 'ਤੇ ਇਕੋ ਸਮੇਂ ਛਾਪੇਮਾਰੀ ਕਰਕੇ ਇਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਹੈ। ਇਸ ਮੁਹਿੰਮ ਦੌਰਾਨ 100 ਕਰੋੜ ਰੁਪਏ ਦੇ ਹਵਾਲਾ ਲੈਣ-ਦੇਣ ਦਾ ਖ਼ੁਲਾਸਾ ਹੋਇਆ, 1,424 ਬੈਂਕ ਖਾਤੇ ਫ੍ਰੀਜ਼ ਕੀਤੇ ਗਏ, 17.82 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ, 500 ਡੈਟੋਨੇਟਰ ਅਤੇ 12 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ, ਅਤੇ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਨੈੱਟਵਰਕ 'ਡੈੱਥ ਟ੍ਰਾਈਐਂਗਲ ਕੋਰੀਡੋਰ'ਰਾਹੀਂ ਭਾਰਤ, ਮਿਆਂਮਾਰ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ਤੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਇਹ ਕਾਰਵਾਈ 31 ਦਸੰਬਰ 2029 ਤੱਕ ਨਸ਼ਿਆਂ ਦੇ ਹਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਦੇ ਭਾਰਤ ਦੇ ਦ੍ਰਿੜ ਸੰਕਲਪ ਨੂੰ ਦਰਸਾਉਂਦੀ ਹੈ। ਭਾਰਤ ਉਦੋਂ ਤੱਕ ਵਾਰ ਕਰਦਾ ਰਹੇਗਾ ਜਦੋਂ ਤੱਕ ਨਸ਼ਾ ਤਸਕਰਾਂ ਦੇ ਗਰੋਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਨਹੀਂ ਠੋਕ ਦਿੱਤੀ ਜਾਂਦੀ..."।