25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਟੋ ਤੇ ਬਲੈਰੋ ਦੀ ਟੱਕਰ ਵਿਚ ਆਟੋ ਚਾਲਕ ਸਮੇਤ ਤਿੰਨ ਜਖ਼ਮੀ

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਆਟੋ ਤੇ ਬਲੈਰੋ ਦੀ ਗੱਡੀ ਦੀ ਟੱਕਰ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਗੰਭੀਰ ਰੂਪ ਵਿਚ...

ਅਜੀਤ ਡੈਸਕ 25-10-2026

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਆਟੋ ਤੇ ਬਲੈਰੋ ਦੀ ਗੱਡੀ ਦੀ ਟੱਕਰ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਕੌਰ ਪਤਨੀ ਸ਼ੀਤਲ ਸਿੰਘ ਵਾਸੀ ਨਵਾਂ ਪਿੰਡ ਗੇਟ ਵਾਲਾ ਨੇ ਦੱਸਿਆ ਕਿ ਉਹ ਆਟੋ ’ਤੇ ਸਵਾਰ ਹੋ ਕੇ ਸੁਰਜੀਤ ਕੌਰ ਨਾਲ ਆਪਣੀ ਰਿਸ਼ਤੇਦਾਰੀ ਵਿਚ ਕਾਲਾ ਸੰਘਿਆਂ ਵੱਲ ਨੂੰ ਜਾ ਰਹੇ ਸੀ, ਜਦੋਂ ਉਹ ਪਿੰਡ ਤਲਵੰਡੀ ਮਹਿੰਮਾ ਪੈਟਰੋਲ ਪੰਪ ਦੇ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਬਲੈਰੋ ਗੱਡੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ  ਆਟੋ ਚਾਲਕ ਰਣਜੀਤ ਸਿੰਘ ਅਤੇ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਆਟੋ ਚਾਲਕ ਰਣਜੀਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਹੈ ਅਤੇ ਦੋਵਾਂ ਜਖ਼ਮੀ ਔਰਤਾਂ ਦਾ ਇਲਾਜ ਜਾਰੀ ਹੈ।

ਇਸ ਸਬੰਧੀ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਜਖ਼ਮੀਆਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਥਾਣਾ ਸਦਰ ਦੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ, ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਮੁਕਤਸਰ ਸਾਹਿਬ‌ ਕਰਵਾਇਆ