26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਫਿਰੌਤੀ ਦੀ ਮੰਗ ਨੂੰ ਲੈ ਕੇ ਬਟਾਲਾ ਵਿਚ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਚੱਲੀਆਂ ਗੋਲੀਆਂ

ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)- ਫਿਰੌਤੀ ਦੀ ਮੰਗ ਨੂੰ ਲੈ ਕੇ ਅੱਜ ਬਟਾਲਾ ਵਿਚ ਕਾਰ ਸ਼ਿੰਗਾਰ ਦੀ ਦੁਕਾਨ...

ਅਜੀਤ ਡੈਸਕ 26-10-2026

ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)- ਫਿਰੌਤੀ ਦੀ ਮੰਗ ਨੂੰ ਲੈ ਕੇ ਅੱਜ ਬਟਾਲਾ ਵਿਚ ਕਾਰ ਸ਼ਿੰਗਾਰ ਦੀ ਦੁਕਾਨ ਉੱਪਰ ਗੋਲੀਆਂ ਚੱਲੀਆਂ ਹਨ। ਬਟਾਲਾ ਦੇ ਜਲੰਧਰ ਰੋਡ ਉੱਪਰ ਈ.ਐਮ.ਸੀ. ਹਸਪਤਾਲ ਦੇ ਸਾਹਮਣੇ ਸਥਿਤ ਸ਼ਰਮਾ ਕਾਰ ਬਿਊਟੀ ਦੁਕਾਨ ਦੇ ਮਾਲਕਾ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ ਜਿਸ ਤੋਂ ਬਾਅਦ ਅੱਜ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਉਨ੍ਹਾਂ ਦੀ ਦੁਕਾਨ ਉੱਪਰ 2 ਗੋਲੀਆਂ ਚਲਾ ਦਿੱਤੀਆਂ, ਜੋ ਦੁਕਾਨ ਦੇ ਸ਼ੀਸ਼ੇ ਉੱਪਰ ਵੱਜੀਆਂ, ਉਪਰੰਤ ਇਹ ਨੌਜਵਾਨ ਫ਼ਰਾਰ ਹੋ ਗਏ। ਇਸ ਸਬੰਧੀ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਜਿਸ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। 

ਪਿਛਲੀ ਖ਼ਬਰ ਓਐੱਸਡੀ ਰਾਜਬੀਰ ਸਿੰਘ ਘੁੰਮਣ ਤੋਂ ਸੀ.ਬੀ.ਆਈ. ਨੇ ਕਰੀਬ 5 ਘੰਟੇ ਕੀਤੀ ਪੁੱਛਗਿੱਛ ਅਗਲੀ ਖ਼ਬਰ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਟੇਡੀਅਮ ਪਹੁੰਚਣ ਲੋਕ- ਮੁੱਖ ਮੰਤਰੀ ਭਗਵੰਤ ਮਾਨ