26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਪੁੱਜਿਆ; ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਏਗਾ

ਸ਼੍ਰੀ ਅੰਮ੍ਰਿਤਸਰ ਸਾਹਿਬ, 26 ਅਕਤੂਬਰ- ਪਾਕਿਸਤਾਨ ਦੇ ਸ਼੍ਰੀ ਨਨਕਾਣਾ ਸਾਹਿਬ ਤੋਂ 49 ਸਿੱਖ ਯਾਤਰੂਆਂ (ਸ਼ਰਧਾਲੂਆਂ) ਦਾ ਇਕ ਜੱਥਾ...

ਅਜੀਤ ਡੈਸਕ 26-10-2026
ਸ਼੍ਰੀ ਅੰਮ੍ਰਿਤਸਰ ਸਾਹਿਬ, 26 ਅਕਤੂਬਰ- ਪਾਕਿਸਤਾਨ ਦੇ ਸ਼੍ਰੀ ਨਨਕਾਣਾ ਸਾਹਿਬ ਤੋਂ 49 ਸਿੱਖ ਯਾਤਰੂਆਂ (ਸ਼ਰਧਾਲੂਆਂ) ਦਾ ਇਕ ਜੱਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ ਅੱਜ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ਼੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਗਿਆ ਹੈ। ਇਹ ਜੱਥਾ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏਗਾ।
 
ਜੱਥੇ ਦੀ ਅਗਵਾਈ ਕਰ ਰਹੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਧਾਰਮਿਕ ਯਾਤਰਾ ਬਹੁਤ ਹੀ ਸੁਖਦ ਅਤੇ ਅਨੰਦਮਈ ਰਹੀ ਹੈ। ਉਨ੍ਹਾਂ ਦੱਸਿਆ, "ਅਸੀਂ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਤੋਂ ਬਾਅਦ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਵਿਖੇ ਨਤਮਸਤਕ ਹੁੰਦੇ ਹੋਏ ਅੱਜ ਅਸੀਂ ਗੁਰੂ ਰਾਮਦਾਸ ਜੀ ਦੀ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਹਾਂ।"
 
ਉਨ੍ਹਾਂ ਪੂਰੀ ਯਾਤਰਾ ਦੌਰਾਨ ਮਿਲੇ ਸਹਿਯੋਗ ਅਤੇ ਵਧੀਆ ਪ੍ਰਬੰਧਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਪਪਿੰਦਰ ਸਿੰਘ ਨੇ ਕਿਹਾ ਕਿ ਸਫ਼ਰ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਜਾਂ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਸਾਰੇ ਪ੍ਰੋਗਰਾਮ ਬਹੁਤ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ ਹਨ। ਜੱਥੇ ਦੇ ਸਾਰੇ ਯਾਤਰੂ ਇਸ ਧਾਰਮਿਕ ਯਾਤਰਾ ਤੋਂ ਬਹੁਤ ਖ਼ੁਸ਼ ਅਤੇ ਨਿਹਾਲ ਹਨ।
ਅਗਲੀ ਖ਼ਬਰ ਪਿੰਡ ਗਨੀ ਸ਼ਾਹ ਦੇ ਮੌਜੂਦਾ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ