27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਚਲਾਈਆਂ ਗੋਲੀਆਂ

ਜਗਰਾਉਂ (ਲੁਧਿਆਣਾ), 27 ਅਕਤੂਬਰ (ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਪਿੰਡ ਅੱਕੂਵਾਲ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਬਲਵਿੰਦਰ....

ਅਜੀਤ ਡੈਸਕ 27-10-2026

ਜਗਰਾਉਂ (ਲੁਧਿਆਣਾ), 27 ਅਕਤੂਬਰ (ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਪਿੰਡ ਅੱਕੂਵਾਲ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਗੁਰਦੀਪ ਸਿੰਘ ਦੇ ਬਿਆਨ ਅਨੁਸਾਰ, ਉਹ ਆਪਣੀ ਧੀ ਦੇ ਜਨਮ ਦਿਨ ਲਈ ਲੋੜੀਂਦਾ ਸਾਮਾਨ ਲੈਣ ਜਾ ਰਿਹਾ ਸੀ ਕਿ ਇਸ ਦੌਰਾਨ ਕ੍ਰਿਸ਼ਨ ਸਿੰਘ ਤਲਵਾੜਾ ਆਪਣੇ ਅੱਠ-ਦਸ ਸਾਥੀਆਂ ਸਮੇਤ ਉੱਥੇ ਆ ਗਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਗੁਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਘਟਨਾ ਤੋਂ ਬਾਅਦ ਜ਼ਖ਼ਮੀ ਗੁਰਦੀਪ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ। ਜ਼ਖ਼ਮੀ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਅਗਲੇ ਇਲਾਜ ਲਈ ਦਯਾਨੰਦ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ। ਗੁਰਦੀਪ ਸਿੰਘ ਨੇ ਘਟਨਾ ਸਬੰਧੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਆਪਣੀ ਧੀ ਦੇ ਜਨਮ ਦਿਨ ਦੀਆਂ ਤਿਆਰੀਆਂ ਲਈ ਸਾਮਾਨ ਲੈਣ ਜਾ ਰਿਹਾ ਸੀ, ਪਰ ਇਸ ਦੌਰਾਨ ਉਸ ’ਤੇ ਗੋਲੀ ਚਲਾ ਦਿੱਤੀ ਗਈ। ਉਸ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿਚ ਜ਼ਖ਼ਮੀ ਦੇ ਪਰਿਵਾਰ ਨੇ ਸਿੱਧਵਾਂ ਬੇਟ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਰਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਜਗਰਾਉਂ ਲਿਆਂਦੇ ਜਾਣ ਅਤੇ ਉਸ ਦੇ ਲਗਭਗ ਦੋ ਘੰਟੇ ਹਸਪਤਾਲ ਵਿਚ ਰਹਿਣ ਦੇ ਬਾਵਜੂਦ ਪੁਲਿਸ ਵਲੋਂ ਉੱਥੇ ਪਹੁੰਚਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਗੱਲ ਨੂੰ ਲੈ ਕੇ ਪਰਿਵਾਰ ਵਿਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਕਥਿਤ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਗੁਰਦੀਪ ਸਿੰਘ ਵਲੋਂ ਲਗਾਏ ਗਏ ਦੋਸ਼ਾਂ ਅਤੇ ਘਟਨਾ ਦੇ ਅਸਲ ਕਾਰਨਾਂ ਬਾਰੇ ਪੁਲਿਸ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

ਅਗਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾਇਆ