29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਹੁਕਮ

ਚੰਡੀਗੜ੍ਹ, 28 ਅਕਤੂਬਰ- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ

ਅਜੀਤ ਡੈਸਕ 28-10-2026

ਚੰਡੀਗੜ੍ਹ, 28 ਅਕਤੂਬਰ- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ।

ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸੰਬੰਧੀ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲਦ ਹੀ ਲਿਆ ਜਾਵੇਗਾ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੇ ਫੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ।

ਪਿਛਲੀ ਖ਼ਬਰ ਬਿਲਡਿੰਗ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ 31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ