ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 28 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਯੂਨੀਅਨ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿਚ ਫਤਿਹਗੜ੍ਹ ਚੂੜੀਆਂ ਥਾਣੇ ਦਾ ਘਿਰਾਓ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਥਾਣੇ ਦੇ ਗੇਟ ਮੂਹਰੇ ਦਰੀਆਂ ਵਿਛਾ ਕੇ ਵੱਖ-ਵੱਖ ਬੁਲਾਰਿਆਂ ਵਲੋਂ ਪੰਜਾਬ ਅੰਦਰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਕੀਤੇ ਜਾ ਰਹੇ ਤਸ਼ੱਦਦ ਤੇ ਵਧੀਕੀਆਂ ਸੰਬੰਧੀ ਜਾਗਰੂਕ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਜੇਕਰ ਕੋਈ ਵੀ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਉਂਦਾ ਹੈ ਤਾਂ ਉਸ ਦਾ ਕਤਲ ਕੀਤਾ ਜਾਂਦਾ ਹੈ ਅਤੇ ਵੱਡੀ ਗਿਣਤੀ ਵਿਚ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਲੋਕਾਂ ਉੱਪਰ ਪਰਚੇ ਦਰਜ ਕੀਤੇ ਜਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਕਿਸਾਨ ਜਥੇਬੰਦੀਆਂ ਵਲੋਂ ਫਤਿਹਗੜ੍ਹ ਚੂੜੀਆਂ ਥਾਣੇ ਦਾ ਘਿਰਾਓ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 28 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਯੂਨੀਅਨ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿਚ ਫਤਿਹਗੜ੍ਹ ਚੂੜੀਆਂ ਥਾਣੇ ਦਾ ਘਿਰਾਓ ਸ਼ੁਰੂ ਕੀਤਾ ਗਿਆ ਹੈ।
ਅਜੀਤ ਡੈਸਕ
28-10-2026