28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 28 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੀ ਦੇਰ ਰਾਤ ਮਨਸੂਰਵਾਲ ਨੇੜੇ ਰੇਲਵੇ ਲਾਈਨਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 28-10-2026

 ਕਪੂਰਥਲਾ, 28 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੀ ਦੇਰ ਰਾਤ ਮਨਸੂਰਵਾਲ ਨੇੜੇ ਰੇਲਵੇ ਲਾਈਨਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਤੀਸ਼ ਕੁਮਾਰ ਅਰੋੜਾ ਪੁੱਤਰ ਮਨੋਹਰ ਲਾਲ ਅਰੋੜਾ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ’ਤੇ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਖੱਡ ’ਚ ਡਿੱਗੀ ਬੱਸ, ਚਾਰ ਦੀ ਮੌਤ ਅਗਲੀ ਖ਼ਬਰ ਮਹਿਰਾਜ-ਸਿਧਾਣਾ ਰੋਡ ’ਤੇ ਭੇਦਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ