ਹਠੂਰ/ਲੁਧਿਆਣਾ, 29 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਅੱਜ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਅਕਾਲੀ ਆਗੂਆਂ, ਕਿਸਾਨ ਆਗੂਆਂ, ਮਜ਼ਦੂਰ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ ਤੇ ਕਈਆਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਵਿਚ ਲਿਜਾਇਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਠੂਰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪਰਮਿੰਦਰ ਸਿੰਘ ਚੀਮਾ ਨੂੰ ਉਸ ਦੇ ਘਰ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ
ਹਠੂਰ/ਲੁਧਿਆਣਾ, 29 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਅੱਜ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ...
ਅਜੀਤ ਡੈਸਕ
29-10-2026