ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ। ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਕਿਰਤੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਪੰਜਾਬ ਵਿਚ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਉਦੋਂ ਤੱਕ ਪੰਜਾਬ ਸਟੂਡੈਂਟਸ ਯੂਨੀਅਨ ਮੋਰਚੇ 'ਚ ਡਟੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲਗਾਏ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਮੋਰਚੇ 'ਚ ਡਟਿਆ ਜਾਵੇਗਾ - ਅਰਵਿੰਦਰ ਕੌਰ
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ..
ਅਜੀਤ ਡੈਸਕ
29-10-2026