ਚੋਗਾਵਾਂ/ਅੰਮ੍ਰਿਤਸਰ, 29 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਚੂਚਕਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸਰਕਲ ਭਿੰਡੀ ਸੈਦਾਂ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਉਚੇਚੇ ਤੌਰ 'ਤੇ ਪਹੁੰਚੇ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰੀਬ 30 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਮਾਹਲ ਨੇ ਜੀ ਆਇਆਂ ਨੂੰ ਆਖਿਆ। ਇਸ ਮੌਕੇ ਸਿਆਸੀ ਰਾਜਵਿੰਦਰ ਕੌਰ ਜ਼ਿਲ੍ਹਾ ਮੋਰਚਾ ਪ੍ਰਧਾਨ, ਸਕੱਤਰ ਜਸਬੀਰ ਸਿੰਘ ਗਿੱਲ, ਸਰਕਲ ਪ੍ਰਧਾਨ ਕੁਲਵਿੰਦਰ ਕੌਰ, ਪ੍ਰਧਾਨ ਸਤਪਾਲ ਸਿੰਘ, ਬੂਟਾ ਸਿੰਘ ਪ੍ਰਧਾਨ, ਪ੍ਰਧਾਨ ਬਲਵਿੰਦਰ ਸਿੰਘ ਕਾਹਲੋ, ਅਤੇ ਸਰਕਲ ਪ੍ਰਧਾਨ ਸਕੱਤਰ ਸਿੰਘ ਭਲੋਟ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਤੋਂ ਇਲਾਵਾ ਬਚਿੱਤਰ ਸਿੰਘ, ਅਵਤਾਰ ਸਿੰਘ ਮੈਂਬਰ, ਸਾਬਕਾ ਮੈਂਬਰ ਸਤਨਾਮ ਸਿੰਘ, ਮਹਿਲ ਸਿੰਘ ਮੈਂਬਰ, ਬਲਕਾਰ ਸਿੰਘ ਸਾਬਕਾ ਮੈਂਬਰ, ਸਾਬਕਾ ਸਰਪੰਚ ਸੁਬੇਗ ਸਿੰਘ, ਬਿਕਰਮਜੀਤ ਸਿੰਘ, ਸਾਬਕਾ ਸਰਪੰਚ ਚੰਨਣ ਸਿੰਘ ਮੁਜ਼ੱਫਰਪੁਰ, ਲਖਵਿੰਦਰ ਸਿੰਘ ਲੱਖਾ, ਅਮਨਜੀਤ ਕੌਰ, ਕਵਲਜੀਤ ਕੌਰ, ਬਲਵਿੰਦਰ ਕੌਰ, ਰਾਜ ਕੌਰ, ਅੰਜੂ ਅਤੇ ਕਸ਼ਮੀਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਹਿਤਾਂ ਲਈ ਡਟ ਕੇ ਕੰਮ ਕਰਨ ਦਾ ਅਹਿਦ ਲਿਆ।