ਨਵੀਂ ਦਿੱਲੀ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਲਈ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ₹14,000 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਇਸ ਤੋਂ ਇਲਾਵਾ ਉਹ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਦੇ ਤਹਿਤ ₹19,000 ਕਰੋੜ ਜਾਰੀ ਕਰਨਗੇ ਅਤੇ ਦੋ ਰੇਲ ਸੇਵਾਵਾਂ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਏਕਤਾ ਨਗਰ ਦਾ ਵੀ ਦੌਰਾ ਕਰਨਗੇ, ਜਿੱਥੇ ਉਹ ਸੱਭਿਆਚਾਰਕ ਅਤੇ ਸੈਰ-ਸਪਾਟਾ ਤਿਉਹਾਰ ਭਾਰਤ ਪਰਵ 2026 ਦਾ ਉਦਘਾਟਨ ਕਰਨਗੇ ਅਤੇ ਨਰਮਦਾ ਆਰਤੀ ਵਿਚ ਹਿੱਸਾ ਲੈਣਗੇ।
30 ਅਕਤੂਬਰ ਯਾਨੀ ਅੱਜ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਬਨਾਸਕਾਂਠਾ ਵਿਚ ਆਈ.ਵੀ.ਐਫ. ਲੈਬ ਅਤੇ ਭਾਰਤ ਬੋਵਾਈਨ ਬ੍ਰੀਡਿੰਗ ਐਂਡ ਰਿਸਰਚ ਸੈਂਟਰ ਦਾ ਦੌਰਾ ਕਰਨਗੇ। ਫਿਰ ਉਹ ਬਨਾਸਕਾਂਠਾ ਵਿਚ ₹14,000 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। 31 ਅਕਤੂਬਰ ਨੂੰ, ਪ੍ਰਧਾਨ ਮੰਤਰੀ ਸਟੈਚੂ ਆਫ਼ ਯੂਨਿਟੀ 'ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ ਏਕਤਾ ਨਗਰ ਵਿਚ ₹400 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।
ਉਹ ਏਕਤਾ ਨਗਰ ਵਿਚ ਰੇਨ ਫਾਰੈਸਟ ਅਤੇ ਵਾਮਨ ਵ੍ਰਿਕਸ਼ਾ ਵਾਟਿਕਾ ਦਾ ਵੀ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਵਰ੍ਹੇਗੰਢ ਦੇ ਮੌਕੇ 'ਤੇ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣਗੇ।