30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ।

ਅਜੀਤ ਡੈਸਕ 30-10-2026

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸਵੇਰੇ ਕਰੀਬ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮਕਾਜ ਤੇ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਆਗਾਮੀ ਜਨਰਲ ਇਜਲਾਸ ਦੀ ਤਾਰੀਖ ਵੀ ਨੀਅਤ ਕੀਤੇ ਜਾਣ ਦੀ ਸੰਭਾਵਨਾ ਹੈ।

ਅਗਲੀ ਖ਼ਬਰ ਅੱਜ ਤੋਂ ਦੋ ਦਿਨਾਂ ਦੌਰੇ ਲਈ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ