30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦਲਜੀਤ ਦਾ ਜ਼ਬਰਦਸਤੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਾਈਕੋਰਟ ’ਚ ਜਾਵਾਂਗੇ-ਪਤਨੀ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜੇਕਰ ਪੁਲਿਸ ਨੇ ਦਲਜੀਤ ਸਿੰਘ ਦਾ ਜਬਰੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ। ਇਹ ਪ੍ਰਗਟਾਵਾ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਸਥਾਨਕ ਤਿੰਨਕੋਨੀ ਨਜ਼ਦੀਕ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਲਗਾਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 30-10-2026

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜੇਕਰ ਪੁਲਿਸ ਨੇ ਦਲਜੀਤ ਸਿੰਘ ਦਾ ਜਬਰੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ। ਇਹ ਪ੍ਰਗਟਾਵਾ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਸਥਾਨਕ ਤਿੰਨਕੋਨੀ ਨਜ਼ਦੀਕ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਲਗਾਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਪਿਛਲੇ ਦਿਨੀਂ ਨਸ਼ੇ ਦੀ ਵੱਧ ਮਾਤਰਾ ਨਾਲ ਮੌਤ ਹੋ ਗਈ ਸੀ ਅਤੇ ਮਾਨਸਾ ਵੱਲ ਨੂੰ ਮ੍ਰਿਤਕ ਦੇਹ ਲਿਆਉਣ ਸਮੇਂ ਪੁਲਿਸ ਨੇ ਰਸਤੇ ’ਚੋਂ ਲਾਸ਼ ਪ੍ਰਦਰਸ਼ਨਕਾਰੀਆਂ ਤੋਂ ਖੋਹ ਕੇ ਕਬਜ਼ੇ ’ਚ ਲੈ ਲਈ ਸੀ। ਪਰਮਜੀਤ ਕੌਰ ਨੇ ਦੋਸ਼ ਲਗਾਇਆ ਕਿ ਪਹਿਲਾਂ ਪੁਲਿਸ ਨੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਤੋਂ ਜਬਰੀ ਦਸਤਖ਼ਤ ਕਰਵਾ ਕੇ ਬਠਿੰਡਾ ਵਿਖੇ ਪੋਸਟਮਾਰਟਮ ਕਰਵਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਸਕਾਰ ਪਰਿਵਾਰ ਦੀ ਸਹਿਮਤੀ ਨਾਲ ਕਰਵਾਇਆ ਜਾਵੇ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਅਗਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਧਰਨਾ 18ਵੇਂ ਦਿਨ ’ਚ ਸ਼ਾਮਿਲ