ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅੰਤਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਿਲ ਹਨ। ਜ਼ਿਕਰ ਯੋਗ ਹੈ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਹੋਰਨਾਂ ਅਦਾਰਿਆਂ ਦੇ ਆਮ ਕਾਰਨ ਕੰਮ ਕਾਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਆਗਾਮੀ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ।
ਅਜੀਤ ਡੈਸਕ
30-10-2026