ਨਵੀਂ ਦਿੱਲੀ, 31 ਅਕਤੂਬਰ- ਅੱਜ ਸਰਦਾਰ ਵੱਲਭ ਭਾਈ ਪਟੇਲ ਦੀ 151ਵੀਂ ਜਯੰਤੀ 'ਤੇ ਦੇਸ਼ ਭਰ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ । ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 151ਵੀਂ ਜਯੰਤੀ 'ਤੇ ਨਵੀਂ ਦਿੱਲੀ ਦੇ ਪਟੇਲ ਚੌਕ ਵਿਖੇ ਉਨ੍ਹਾਂ ਦੇ ਬੁੱਤ 'ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਹ ਪੁਰਸ਼ ਅਤੇ ਸੰਯੁਕਤ ਭਾਰਤ ਦੇ ਸ਼ਿਲਪਕਾਰ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਜੀਵਨ ਇਕ ਮਜ਼ਬੂਤ, ਖੁਸ਼ਹਾਲ ਅਤੇ ਸਮਰੱਥ ਭਾਰਤ ਬਣਾਉਣ ਲਈ ਸਮਰਪਿਤ ਕਰ ਦਿੱਤਾ। ਭਾਰਤ ਮਾਤਾ ਦੀ ਸੇਵਾ ਵਿਚ ਉਨ੍ਹਾਂ ਦਾ ਬਲੀਦਾਨ ਅਤੇ ਸਮਰਪਣ ਇਕ ਵਿਕਸਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਪ੍ਰੇਰਨਾ ਦਾ ਇਕ ਮਹਾਨ ਸਰੋਤ ਹੈ।