31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ ਗਈ ਸ਼ਹੀਦ ਭਾਈ ਬੇਅੰਤ ਸਿੰਘ ਦੀ ਬਰਸੀ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ) ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ

ਅਜੀਤ ਡੈਸਕ 31-10-2026

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ) ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਹੋਏ ਕਤਲ ਦੌਰਾਨ ਸੁਰੱਖਿਆ ਫੋਰਸਾਂ ਵਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਅਰਦਾਸ ਅਤੇ ਹੁਕਮਨਾਮੇ ਉਪਰੰਤ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਵਲੋਂ ਸ਼ਹੀਦ ਪਰਿਵਾਰਾਂ ਅਤੇ ਹੋਰ ਪ੍ਰਮੁੱਖ ਪੰਥਕ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਬਾਪੂ ਤਰਸੇਮ ਸਿੰਘ ਜਲੂਪੁਰ, ਜਰਨੈਲ ਸਿੰਘ ਸਖੀਰਾ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ,  ਪਰਮਜੀਤ ਸਿੰਘ ਟਾਂਡਾ, ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਰਜੀਤ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੀਵਾਲ ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਜਰਮਨਜੀਤ ਸਿੰਘ  ਸਮੇਤ ਹੋਰ ਪੰਥਕ ਆਗੂ ਹਾਜ਼ਰ ਸਨ ।

ਪਿਛਲੀ ਖ਼ਬਰ ਲੋਕਤੰਤਰ ਲਈ ਮੰਦਭਾਗੀ ਗੱਲ ਹੈ, ਧਰਨਿਆਂ ਅਤੇ ਪ੍ਰਦਰਸ਼ਨਾਂ ਨੂੰ ਖ਼ਤਮ ਕਰਨਾ - ਸਚਿਨ ਪਾਇਲਟ ਅਗਲੀ ਖ਼ਬਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਹਥਿਆਰਾਂ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ