ਤਲਵੰਡੀ ਸਾਬੋ 31 ਅਕਤੂਬਰ (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ ਪੰਜਾਬ ਵਿਧਾਨ ਸਭਾ ਚ ਪਾਰਟੀ ਦੀ ਚੀਫ ਵ੍ਹਿਪ,ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਤੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਨਾਲ ਵਰਕਰਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪ੍ਰੋ. ਬਲਜਿੰਦਰ ਕੌਰ ਹਲਕਾ ਤਲਵੰਡੀ ਸਾਬੋ ਤੋਂ ਦੂਜੀ ਵਾਰ ਵਿਧਾਨ ਸਭਾ ਚ ਨੁਮਾਇੰਦਗੀ ਕਰ ਰਹੇ ਹਨ।ਮੁੜ ਉਮੀਦਵਾਰ ਐਲਾਨੇ ਜਾਣ ਤੇ ਵਿਧਾਇਕਾ ਬਲਜਿੰਦਰ ਕੌਰ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ,ਪਾਰਟੀ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਪ੍ਰਗਟਾਇਆ ਕਿ ਲੋਕ ਸਹਿਯੋਗ ਸਦਕਾ ਉਹ ਫਿਰ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਚੋਣਾਂ - ਪ੍ਰੋ. ਬਲਜਿੰਦਰ ਕੌਰ ਨੂੰ 'ਆਪ' ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਤਾਰਿਆ ਚੋਣ ਮੈਦਾਨ 'ਚ
ਤਲਵੰਡੀ ਸਾਬੋ 31 ਅਕਤੂਬਰ (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ...
ਅਜੀਤ ਡੈਸਕ
31-10-2026