31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਮਿਲਣ ’ਤੇ ਹਲਕਾ ਅਜਨਾਲਾ ਵਿਚ ਖੁਸ਼ੀ ਦੀ ਲਹਿਰ

ਅਜਨਾਲਾ/ਜਗਦੇਵ ਕਲਾਂ (ਅੰਮ੍ਰਿਤਸਰ), 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ) - ਆਮ ਆਦਮੀ ਪਾਰਟੀ ਵਲੋਂ ਹਲਕਾ...

ਅਜੀਤ ਡੈਸਕ 31-10-2026

ਅਜਨਾਲਾ/ਜਗਦੇਵ ਕਲਾਂ (ਅੰਮ੍ਰਿਤਸਰ), 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ) - ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਹਾਈ ਕਮਾਂਡ ਦੇ ਇਸ ਫ਼ੈਸਲੇ ਨਾਲ ‘ਆਪ’ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਮੀਦਵਾਰੀ ਦਾ ਐਲਾਨ ਹੁੰਦਿਆਂ ਹੀ ਧਾਲੀਵਾਲ ਦੇ ਸਮਰਥਕਾਂ ਵਿਚ ਜਸ਼ਨ ਵਰਗਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਦੇ ਮੌਜੂਦਾ ਵਿਧਾਇਕ ਹੋਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਪਰਿਵਾਰਿਕ ਮੈਂਬਰਾਂ ਵਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪੋਤਿਆਂ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਟਿਕਟ ਮਿਲਣ ’ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਪਿਛਲੀ ਖ਼ਬਰ 5ਵੀਂ ਵਾਰ ਮੇਰੇ 'ਤੇ ਭਰੋਸਾ ਪ੍ਰਗਟਾਉਣ ਤੇ ਹਾਈਕਮਾਂਡ ਦਾ ਧੰਨਵਾਦ - ਪ੍ਰੋ. ਬਲਜਿੰਦਰ ਕੌਰ ਅਗਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ