31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਗਰੂਰ ਪੁਲਿਸ ਨੇ 16 ਕਿੱਲੋ ਤੋਂ ਵਧੇਰੇ ਅਫੀਮ ਨਾਲ ਕਾਰ ਸਵਾਰ ਨੂੰ ਕੀਤਾ ਗ੍ਰਿਫ਼ਤਾਰ

ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ )- ਜ਼ਿਲ੍ਹਾ ਸੰਗਰੂਰ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ ਵਲੋਂ ਸਾਂਝੇ ਤੌਰ ਉੱਤੇ ਕਰਵਾਈ ਕਰਦਿਆਂ....

ਅਜੀਤ ਡੈਸਕ 31-10-2026

ਸੰਗਰੂਰ, 31 ਅਕਤੂਬਰ (ਦਮਨਜੀਤ ਸਿੰਘ )- ਜ਼ਿਲ੍ਹਾ ਸੰਗਰੂਰ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ ਵਲੋਂ ਸਾਂਝੇ ਤੌਰ ਉੱਤੇ ਕਰਵਾਈ ਕਰਦਿਆਂ 16 ਕਿੱਲੋਂ 364 ਗ੍ਰਾਮ ਅਫੀਮ ਸਮੇਤ ਇਕ ਕਾਰ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ l ਐਸ. ਐਸ. ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਬਡਰੁੱਖਾਂ ਚੌਂਕੀ ਦੀ ਪੁਲਿਸ ਪਾਰਟੀ ਵਲੋਂ ਸਰਬਜੀਤ ਸਿੰਘ ਸਰਬਾ ਨਵਾਸੀ ਬਰਨਾਲਾ ਨੂੰ ਸਮੇਤ ਕਾਰ ਦੇ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 16 ਕਿੱਲੋਂ 364 ਗ੍ਰਾਮ ਅਫੀਮ ਬਾਰਮਦ ਕਰਵਾਈ ਗਈ ਹੈ l

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਰਬਾ ਨਾਂ ਦੀ ਵਿਅਕਤੀ ਉੱਤੇ ਪਹਿਲਾਂ ਵਿਚਾਰ ਮੁਕਦਮੇ ਦਰਜ ਹਨ ਅਤੇ ਇਸ ਪਾਸੋਂ ਸੰਗਰੂਰ ਪੁਲਿਸ ਵਲੋਂ ਡੁੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਜਿਸ ਦੌਰਾਨ ਹੋਰ ਵੀ ਨਸ਼ਾ ਤਸਕਰੀ ਨਾਲ ਜੁੜੇ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਪਿੰਡ ਮੌੜਾਂ ਦੀ 'ਲੋਕ ਮਿਲਣੀ' 'ਚ ਭਾਰੀ ਇਕੱਠ ਨੂੰ ਸੰਬੋਧਨ ਕੀਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ