ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਿੰਡ ਵਿਚ ਨਵੇਂ ਬਣੇ ਸਟੇਡੀਅਮ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਸਰਕਾਰ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਤਾਂ ਜੋ ਨੌਜਵਾਨ ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਸੰਵਾਰ ਸਕਣ।