ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਕਾਂਗਰਸ ਪ੍ਰਧਾਨ ਮੱਲਿਕਅਰਜੁਨ ਖੜਗੇ ਤੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕਈ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ ਨਾਲ ਸੰਵਿਧਾਨ ਸਦਨ ਵਿਖੇ ਸਰਦਾਰ ਪਟੇਲ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਖੜਗੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦਿਆਂ ਸਰਦਾਰ ਪਟੇਲ ਨੂੰ ਏਕਤਾ ਵਾਲੇ ਭਾਰਤ ਦਾ ਨਿਰਮਾਤਾ, ਜ਼ਿੰਦਗੀ ਭਰ ਕਾਂਗਰਸੀ ਤੇ ਸਾਡੀ ਸਦੀਵੀ ਪ੍ਰੇਰਣਾ ਦੱਸਿਆ। ਰਾਹੁਲ ਗਾਂਧੀ ਨੇ ਵੀ ਐਕਸ ’ਤੇ ਹਿੰਦੀ ਵਿਚ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ‘ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਤੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਜੀ ਦੀ ਜਯੰਤੀ ਮੌਕੇ ਮੈਂ ਉਨ੍ਹਾਂ ਨੂੰ ਨਿਮਰਤਾ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ’।
ਤਾਜ਼ਾ ਖ਼ਬਰਾਂ
Free
ਕਾਂਗਰਸ ਵਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤ ਨੀਂਹ ਰੱਖੀ ਸੀ। ਕਾਂਗਰਸ ਪ੍ਰਧਾਨ ਮੱਲਿਕਅਰਜੁਨ ਖੜਗੇ ਤੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕਈ ਮੌਜੂਦਾ ਤੇ ਸਾਬਕਾ ...
ਅਜੀਤ ਡੈਸਕ
01-11-2026