01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸਨੌਰ (ਪਟਿਆਲਾ), 1 ਨਵੰਬਰ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਅਜੀਤ ਡੈਸਕ 01-11-2026

ਸਨੌਰ (ਪਟਿਆਲਾ), 1 ਨਵੰਬਰ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹਾ ਪਟਿਆਲਾ ਅਧੀਨ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਪੀ.ਏ. ਵਲੋਂ ਜਾਰੀ ਕੀਤੇ ਅਸਤੀਫ਼ੇ ਦੇ ਪੱਤਰ ਅਨੁਸਾਰ, ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਉਨ੍ਹਾਂ ਪੱਤਰ ਵਿਚ ਸਪੱਸ਼ਟ ਲਿਖਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਵਲੋਂ ਦਿੱਤਾ ਗਿਆ ਇਹ ਅਸਤੀਫ਼ਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਨਾਲ ਸੰਬੰਧਿਤ ਹੈ। ਪੱਤਰ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਆਪਣੀ ਅਗਲੀ ਸਿਆਸੀ ਰਣਨੀਤੀ ਕੀ ਤੈਅ ਕਰਦੇ ਹਨ।

ਪਿਛਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 -ਭਾਰਤ ਨੇ ਗਵਾਈ ਪਹਿਲੀ ਵਿਕਟ, ਅਭਿਸ਼ੇਕ ਸ਼ਰਮਾ 1 ਦੌੜ ਬਣਾ ਕੇ ਆਊਟ ਅਗਲੀ ਖ਼ਬਰ ਦਿਨੇਸ਼ ਔਲਖ ਦੇ ਪੁੱਤਰ ਦੀ ਮੌਤ ਤੋਂ ਬਾਅਦ ਹਨੀ ਸਿੰਘ ਨੇ ਸੋਸ਼ਲ ਮੀਡੀਆ ਖਾਤਿਆਂ ਤੋਂ ਆਪਣੀ ਡੀ.ਪੀ. ਹਟਾਈ