ਨਵੀਂ ਦਿੱਲੀ, 2 ਨਵੰਬਰ- ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਿਲ ਹਨ। ਪਿਛਲੇ ਦੋ ਦਿਨਾਂ ਵਿਚ ਤਿੰਨੋਂ ਵਿਧਾਇਕਾਂ ਨੇ 'ਆਪ' ਤੋਂ ਅਸਤੀਫਾ ਦੇ ਦਿੱਤਾ ਸੀ। ਐਤਵਾਰ ਨੂੰ ਜੋੜਾਮਾਜਰਾ ਅਤੇ ਪਠਾਣਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ, ਕੁੰਵਰ ਨੇ ਵੀ ਅੱਜ ਪਾਰਟੀ ਛੱਡ ਦਿੱਤੀ। ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜੂਨ 2025 ਵਿਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।