03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਐਸ.ਡੀ.ਐਮ. ਹਰਦੀਪ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਨਵੰਬਰ (ਕਪਿਲ ਕੰਧਾਰੀ)- ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ...

ਅਜੀਤ ਡੈਸਕ 03-11-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਨਵੰਬਰ (ਕਪਿਲ ਕੰਧਾਰੀ)- ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਐਸ.ਡੀ.ਐਮ. ਗੁਰੂ ਹਰ ਸਹਾਏ ਹਰਦੀਪ ਸਿੰਘ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਇਸ ਦੇ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਐਸ.ਡੀ.ਐਮ. ਹਰਦੀਪ ਸਿੰਘ ਨੇ ਪਿੰਡ ਚੁੱਘਾ, ਬਾਗੂ ਵਾਲਾ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿਚ ਧੂੰਆਂ ਪੈਦਾ ਹੁੰਦਾ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ। ਇਸ ਧੂੰਏਂ ਨਾਲ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਭਾਰੀ ਦਿੱਕਤ ਆਉਂਦੀ ਹੈ।

ਇਸ ਤੋਂ ਇਲਾਵਾ ਸੜਕਾਂ 'ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਦੂਰ ਤੱਕ ਦੇਖਣ ਵਿਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਵੀ ਵਧ ਜਾਂਦਾ ਹੈ। ਦੌਰੇ ਦੌਰਾਨ ਜਿੱਥੇ ਕਿਤੇ ਪਰਾਲੀ ਨੂੰ ਅੱਗ ਲੱਗੀ ਹੋਈ ਮਿਲੀ, ਉੱਥੇ ਐਸ.ਡੀ.ਐਮ. ਵਲੋਂ ਤੁਰੰਤ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ, ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਸੁਚੱਜੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ। ਇਸ ਮੌਕੇ ਉਹਨਾਂ ਦੇ ਨਾਲ ਡੀ.ਐਸ.ਪੀ. ਤਜਿੰਦਰ ਪਾਲ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੋਲੀਕਾਂਡ ਦੇ ਮੁਲਜ਼ਮ ਦੀ ਮੌਤ, ਪਰਿਵਾਰ ਨੇ ਮੰਗਿਆ ਇਨਸਾਫ਼ ਅਗਲੀ ਖ਼ਬਰ ਲੱਖਾ ਸਿਧਾਣਾ ਤੇ ਸ਼ੇਰੋਂ ਨੂੰ 17 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ