ਡੇਰਾ ਬਾਬਾ ਨਾਨਕ, 3 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਨਜ਼ਦੀਕ ਕਾਰ ਅਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਰਤਕ ਨੌਜਵਾਨ ਦੀ ਪਹਿਚਾਣ ਅੰਗਰੇਜ਼ ਮਸੀਹ ਪੁੱਤਰ ਰਾਜ ਮਸੀਹ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ। ਮੌਕੇ ਤੇ ਪੁੱਜੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਲਾਸ਼ ਨੂੰ ਕਬਜ਼ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।