04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਥਿਤ ਰੂਪ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਾਨਕੇ ਘਰ ਖੰਨਾ ਦੇ ਪਿੰਡ ਲਿਬੜਾ ਵਿਚ ਈ.ਡੀ ਦਾ ਛਾਪਾ

ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਖੰਨਾ ਦੇ....

ਅਜੀਤ ਡੈਸਕ 04-11-2026

ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਖੰਨਾ ਦੇ ਪਿੰਡ ਲਿਬੜਾ ਵਿਚ ਛਾਪਾ ਮਾਰਿਆ। ਦੱਸਿਆ ਗਿਆ ਹੈ ਕਿ ਕਥਿਤ ਤੌਰ 'ਤੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਨਾਨਕਾ ਪਿੰਡ ਹੈ।

ਰਿਪੋਰਟਾਂ ਅਨੁਸਾਰ, ਈ.ਡੀ. ਦੀਆਂ ਦੋ ਗੱਡੀਆਂ ਵਿਚ ਪਿੰਡ ਲਿਬੜਾ ਦੇ ਪਹੁੰਚੀਆਂ। ਹੋਈ ਇਸ ਕਾਰਵਾਈ ਨੇ ਇਲਾਕੇ ਵਿਚ ਹਲਚਲ ਮਚਾ ਦਿੱਤੀ।

ਈ.ਡੀ. ਦੀ ਟੀਮ ਨੇ ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਹ ਪਰਿਵਾਰ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕਰ ਰਹੇ ਹਨ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੇ ਹਨ।

ਪਤਾ ਲੱਗਾ ਹੈ ਕਿ ਜਾਂਚ ਟੀਮ ਨੇ ਪਰਿਵਾਰ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਹਨ। ਪਰ ਅਧਿਕਾਰਿਤ ਤੌਰ ਤੇ ਅਜੇ ਈ.ਡੀ. ਦੀ ਇਸ ਕਾਰਵਾਈ ਦੇ ਕਾਰਨਾਂ ਅਤੇ ਜਾਂਚ ਦੇ ਦਾਇਰੇ ਬਾਰੇ  ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ। 

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ ਅਗਲੀ ਖ਼ਬਰ ਮੁਹਾਲੀ 'ਚ ਚੀਨ ਨੇ ਬੰਗਲਾਦੇਸ਼ ਨੂੰ 3-1 ਨਾਲ ਹਰਾਇਆ