ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ਼ ਮੁਲਾਕਾਤ ਕੀਤੀ ਅਤੇ ਹਾਕੀ ਦੇ ਮਸ਼ਹੂਰ ਡੱਚ ਹਾਕੀ ਖਿਡਾਰੀ Foris Van Bovelander ਨਾਲ਼ ਵੀ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਪੰਜਾਬ 'ਚ ਸਵਾਗਤ ਕੀਤਾ।
ਇਸ ਦੌਰਾਨ ਉਨ੍ਹਾਂ ਨੁਮਾਇੰਦਿਆਂ ਨਾਲ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਪ੍ਰਬੰਧਾਂ ਬਾਰੇ ਵਿਚਾਰ-ਚਰਚਾ ਕੀਤੀ। ਹਾਕੀ ਇੰਡੀਆ ਦੇ ਨੁਮਾਇੰਦਿਆਂ ਨੇ ਮਾਨ ਸਰਕਾਰ ਵਲੋਂ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਮੈਚਾਂ ਦੌਰਾਨ ਕੀਤੇ ਪ੍ਰਬੰਧਾਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪੰਜਾਬ ਦੀ ਮੇਜ਼ਬਾਨੀ ਦੀ ਵੀ ਸ਼ਲਾਘਾ ਕੀਤੀ।