ਮੋਹਾਲੀ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਵਿਖੇ ਖੇਡੇ 9ਵੀਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਪਹਿਲੇ ਸੈਮੀਫਾਈਨਲ ਦੇ ਫਸਵੇਂ ਤੇ ਰੁਮਾਂਚਕ ਮੁਕਾਬਲੇ ਵਿਚ ਜਾਪਾਨ ਨੇ ਮਲੇਸ਼ੀਆ ਨੂੰ ਹਰਾ ਕੇ ਫਾਈਨਲ ਵਿਚ ਜਗ੍ਹਾ ਪੱਕੀ ਕਰ ਲਈ ਹੈ।
ਦੋਵਾਂ ਟੀਮਾਂ ਨੂੰ ਮਿਲੇ 5 -5 ਪੈਨਲਟੀ ਸਟਰੌਕਾਂ ਦੌਰਾਨ ਜਾਪਾਨ ਨੇ ਮਲੇਸ਼ੀਆ ਨੂੰ 5-3 ਗੋਲਾ ਦੇ ਅੰਤਰ ਨਾਲ ਹਰਾ ਦਿੱਤਾ।