04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜਾਰਜੀਆ ’ਚ ਪਹਿਲੇ ਸਿੱਖ ਕਾਂਗਰਸਮੈਨ ਬਣੇ ਜਯੋਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਵਧਾਈ

ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਜਾਰਜੀਆ ਸੂਬੇ ਵਿਚ ਪਹਿਲੇ ਸਿੱਖ ਕਾਂਗਰਸਮੈਨ ਚੁਣੇ ਜਾਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਯੋਤ ਸਿੰਘ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ....

ਅਜੀਤ ਡੈਸਕ 04-11-2026
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਜਾਰਜੀਆ ਸੂਬੇ ਵਿਚ ਪਹਿਲੇ ਸਿੱਖ ਕਾਂਗਰਸਮੈਨ ਚੁਣੇ ਜਾਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਯੋਤ ਸਿੰਘ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਸਮੁੱਚੀ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸਿੱਖ ਆਪਣੀ ਮਿਹਨਤ, ਲਿਆਕਤ ਅਤੇ ਲੋਕਾਂ ਦੇ ਭਰੋਸੇ ਸਦਕਾ ਦੁਨੀਆ ਭਰ ਵਿਚ ਵੱਖਰੀ ਪਛਾਣ ਬਣਾ ਰਹੇ ਹਨ ਅਤੇ ਅਹਿਮ ਅਹੁਦਿਆਂ ਤੱਕ ਪਹੁੰਚ ਰਹੇ ਹਨ।

ਉਨ੍ਹਾਂ ਕਿਹਾ ਕਿ ਜਯੋਤ ਸਿੰਘ ਨੇ ਆਪਣੀ ਮਿਹਨਤ ਅਤੇ ਯੋਗਤਾ ਨਾਲ ਇਹ ਮੁਕਾਮ ਹਾਸਲ ਕਰਕੇ ਸਿੱਖ ਭਾਈਚਾਰੇ ਦਾ ਮਾਣ ਵਧਾਇਆ ਹੈ। ਜਥੇਦਾਰ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਦਾ ਸੱਦਾ ਵੀ ਦਿੱਤਾ।

 
ਪਿਛਲੀ ਖ਼ਬਰ ਕੁਲਦੀਪ ਸਿੰਘ ਜੇਠੂਵਾਲ ਏ.ਐੱਸ.ਆਈ. ਵਜੋਂ ਪਦਉੱਨਤ, ਡੀ.ਐੱਸ.ਪੀ. ਮਜੀਠਾ ਨੇ ਸਟਾਰ ਲਗਾ ਕੇ ਦਿੱਤੀ ਵਧਾਈ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ