ਪਰਿਵਾਰ ਦੀ ਮੰਗ ’ਤੇ ਪਿੰਡ ਵਿਚ ਹੀ ਅੰਤਿਮ ਸਸਕਾਰ ਕਰਵਾਉਣ ਦੇ ਹੁਕਮ, ਸਿਆਸੀ ਆਗੂਆਂ ਦੀ ਸ਼ਮੂਲੀਅਤ ’ਤੇ ਰਹੇਗੀ ਪਾਬੰਦੀ
ਮਾਨਸਾ, 4 ਨਵੰਬਰ-ਦਲਜੀਤ ਦਾ ਅੰਤਿਮ ਸਸਕਾਰ ਭਲਕੇ ਸਵੇਰੇ 11 ਵਜੇ ਪਿੰਡ ਭੰਮੇ ਕਲਾਂ ਵਿਖੇ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੀ ਮੰਗ ’ਤੇ ਪਿੰਡ ਵਿਚ ਹੀ ਸਸਕਾਰ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਮ੍ਰਿਤਕ ਦੀ ਭੈਣ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।

ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਅੰਤਿਮ ਸਸਕਾਰ ਵਿਚ ਸਿਰਫ਼ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਹੀ ਸ਼ਾਮਲ ਹੋ ਸਕਣਗੇ। ਕਿਸੇ ਵੀ ਸਿਆਸੀ ਆਗੂ ਨੂੰ ਸਸਕਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਦਲਜੀਤ ਦਾ ਅੰਤਿਮ ਸਸਕਾਰ ਪੁਲਿਸ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ।