ਬਲਾਚੌਰ, 5 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਰਗਰਮ ਨੌਜਵਾਨ ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ (ਸੋਨੂੰ ਭਾਟੀਆ) ਨੂੰ ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਪੰਜਾਬ ਵਲੋਂ ਮੋਹਾਲੀ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਓਬੀਸੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।
ਇਹ ਨਿਯੁਕਤੀ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਵਲੋਂ ਭਾਜਪਾ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।
ਨਿਯੁਕਤੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਭਾਟੀਆ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਪੂਰੀ ਲਗਨ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਸੋਨੂੰ ਭਾਟੀਆ ਬਲਾਚੌਰ ਹਲਕੇ ਦੀ ਸਿਆਸਤ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਸਿਆਸਤਦਾਨ ਚੌਧਰੀ ਸੁਰਜੀਤ ਭਾਟੀਆ ਦੇ ਪੁੱਤਰ ਹਨ।