06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਰ ਰਾਤ ਪੀ.ਜੀ.ਆਈ. ਲਈ ਰਵਾਨਾ

ਮਾਨਸਾ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਉਣ ਦੇ ਲਈ ਮਾਨਸਾ ਸਿਵਲ ਹਸਪਤਾਲ ਮਾਨਸਾ ਤੋਂ ਰਾਤ 12 ਵਜੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 06-11-2026

ਮਾਨਸਾ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਉਣ ਦੇ ਲਈ ਮਾਨਸਾ ਸਿਵਲ ਹਸਪਤਾਲ ਮਾਨਸਾ ਤੋਂ ਰਾਤ 12 ਵਜੇ ਰਵਾਨਾ ਕੀਤਾ ਗਿਆ। ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਦੇ ਵਿਚੋਂ ਬਾਹਰ ਕੱਢਿਆ ਗਿਆ, ਜਿਸ ਤੋਂ ਬਾਅਦ ਸੁਵਿਧਾਵਾਂ ਦੇ ਨਾਲ ਲੈਸ ਆਈ. ਸੀ. ਯੂ. ਵੈਂਟੀਲੇਟਰ ਅਤੇ ਫਰੀਜ਼ਰ ਵਾਲੀ ਐਬੂਲੈਂਸ ਦੇ ਵਿਚ ਮ੍ਰਿਤਕ ਦੇਹ ਨੂੰ ਰੱਖ ਕੇ ਚੰਡੀਗੜ੍ਹ ਦੇ ਲਈ ਰਵਾਨਾ ਕੀਤਾ ਗਿਆ ਹੈ। ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਰਵਾਨਾ ਕਰਨ ਸਮੇਂ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ, ਉਨ੍ਹਾਂ ਦੀ ਐਂਟੀ ਡਰੱਗ ਟਾਸਕ ਟੀਮ ਲੱਖਾਂ ਸਿਧਾਣਾ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਮੌਜੂਦ ਸਨ। ਐਬੂਲੈਂਸ ਦੇ ਅੱਗੇ ਪੰਜਾਬ ਪੁਲਿਸ ਦੀ ਪਾਇਲਟ ਗੱਡੀ ਲਗਾ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਐਂਟੀ ਡਰੱਗ ਟਾਸਕ ਟੀਮ ਦੇ ਨੌਜਵਾਨ ਚੰਡੀਗੜ੍ਹ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੇ ਨਾਲ  ਰਵਾਨਾ ਹੋਏ ਸਨ ਤੇ ਅੱਜ ਪਰਵਿੰਦਰ ਦਾ ਪੋਸਟਮਾਰਟਮ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।  

 

ਪਿਛਲੀ ਖ਼ਬਰ ਅੱਜ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼- ਮੌਸਮ ਵਿਭਾਗ ਅਗਲੀ ਖ਼ਬਰ ⭐️ਮਾਣਕ ਮੋਤੀ ⭐️