06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਨ. ਐਚ. ਐਮ. ਕਰਮਚਾਰੀਆਂ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ

ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆ ਵਲੋਂ ਅੱਜ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 06-11-2026

ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆ ਵਲੋਂ ਅੱਜ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਇਕ ਮੰਗ ਪੱਤਰ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੂੰ ਵੀ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਮੰਗਾਂ ਤੋਂ ਬਿਲਕੁਲ ਹੀ ਪਾਸਾ ਵੱਟ ਲਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਕਰਮਚਾਰੀ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਤਨਖਾਹਾਂ ਵਿਚ ਵਾਧੇ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਯੂਨੀਅਨ ਦੇ ਹੋਰ ਆਗੂਆਂ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਬੇਨਤੀਜਾ ਮੀਟਿੰਗਾਂ ਤੋਂ ਹੁਣ ਉਹ ਅੱਕ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅੱਜ 6 ਨਵੰਬਰ ਤੋਂ ਸਟੇਟ ਯੂਨੀਅਨ ਦੇ ਸੱਦੇ ’ਤੇ ਹੁਣ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ। 10 ਨਵੰਬਰ ਨੂੰ ਸਿਵਲ ਸਰਜਨ ਦਫ਼ਤਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ। 11 ਨਵੰਬਰ ਨੂੰ ਰਾਜ ਪੱਧਰ ’ਤੇ ਪੂਰੇ ਪੰਜਾਬ ਦੇ ਐਨ. ਐੱਚ. ਐਮ. ਕਰਮਚਾਰੀਆਂ ਵਲੋਂ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਏਗਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲ੍ਹਣ, ਡਾਕਟਰ ਨਵਪ੍ਰੀਤ ਕੌਰ,ਪੰਕਜ ਵਾਲੀਆ,ਸੰਤੋਸ਼ ਕੁਮਾਰੀ,ਜਯੋਤੀ ਅਨੰਦ,ਪ੍ਰਿਯੰਕਾ, ਮੋਨਿਸ਼ਾ, ਗੁਰਵਿੰਦਰ ਸਿੰਘ,ਗੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਕੀਤੀ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ ਅਗਲੀ ਖ਼ਬਰ ਫਿਰੌਤੀ ਦੀ ਮੰਗ ਨੂੰ ਲੈ ਕੇ ਗੈਗਸਟਰਾਂ ਵਲੋ ਦੂਜੀ ਵਾਰ ਕਾਰੋਬਾਰੀ ਦੇ ਘਰ ’ਤੇ ਗੋਲੀਬਾਰੀ